ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ, ਧਾਮੀ ਤੇ ਜਗੀਰ ਕੌਰ ਦਰਮਿਆਨ ਮੁਕਾਬਲਾ

ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ, ਧਾਮੀ ਤੇ ਜਗੀਰ ਕੌਰ ਦਰਮਿਆਨ ਮੁਕਾਬਲਾ


ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ 28 ਅਕਤੂਬਰ ਨੂੰ ਹੋ ਰਹੀ ਹੈ। ਇਸ ਵਾਰ ਵੀ ਮੁਕਾਬਲਾ ਮੌਜੂਦਾ ਪ੍ਰਧਾਨ ਧਾਮੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਰਮਿਆਨ ਹੋ ਰਿਹਾ ਹੈ। ਬਾਗ਼ੀ ਧੜੇ ਦਾ ਮਸਲਾ ਅਕਾਲ ਤਖ਼ਤ ਸਾਹਿਬ ਤੇ ਹੋਣ, ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਕਾਰਨ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਦਾ ਬਾਈਕਾਟ ਕਰਨ ਨਾਲ  ਇਹ ਮਸਲਾ ਪੇਚੀਦਾ ਬਣਿਆ ਹੋਇਆ ਹੈ।
ਇਹ ਚੋਣ ਦੋਵਾਂ ਧਿਰਾਂ ਲਈ ਵਕਾਰ ਦਾ ਸਵਾਲ ਬਣ ਗਈ ਹੈ। ਬਾਦਲ ਦਲ ਤੇ ਵਿਰੋਧੀ ਧਿਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਹੋਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ।ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਸ਼੍ਰੋਮਣੀ ਕਮੇਟੀ ਮੈਂਬਰ ਕਰਾਸ ਵੋਟਿੰਗ ਕਰ ਗਏ ਤਾਂ ਨਤੀਜਾ ਹੈਰਾਨੀਜਨਕ ਹੋਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।