24 ਸਾਲਾ ਔਰਤ ਨੇ ਤਿੰਨ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

ਪੰਜਾਬ

6 ਘੰਟਿਆਂ ਬਾਅਦ ਹੀ ਮਾਂ ਸਮੇਤ ਸਾਰੇ ਬੱਚਿਆਂ ਦੀ ਮੌਤ

ਸੰਗਰੂਰ, 28 ਅਕਤੂਬਰ, ਬੋਲੇ ਪੰਜਾਬ ਬਿਊਰੋ :

ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਕੋਟਲਾ ਲਹਿਰ ਦੀ ਇਕ 24 ਸਾਲਾ ਔਰਤ ਨੇ ਤਿੰਨ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਅਤੇ 6 ਘੰਟਿਆਂ ਬਾਅਦ ਹੀ ਮਾਂ ਸਮੇਤ ਸਾਰੇ ਬੱਚਿਆਂ ਦੀ ਮੌਤ ਹੋ ਗਈ। ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦਸਿਆ ਕਿ ਉਸ ਦੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਅਪ੍ਰੇਸ਼ਨ ਕਰਕੇ 3 ਬੱਚਿਆਂ ਨੂੰ ਜਨਮ ਦਿਵਾਇਆ, ਜਿਨ੍ਹਾਂ ਵਿਚੋਂ 2 ਮ੍ਰਿਤਕ ਪਾਏ ਗਏ ਅਤੇ ਤੀਸਰੇ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ। ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮਨਦੀਪ ਕੌਰ ਦੀ ਮੌਤ ਹੋ ਗਈ। ਤਿੰਨੇ ਬੱਚਿਆਂ ਸਮੇਤ ਔਰਤ ਦਾ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।