ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿੱਚ ਬਲਾਕ ਰਾਜਪੁਰਾ-2 ਦਾ ਸੈਦਖੇੜੀ ਸਕੂਲ ਪਹਿਲੇ ਅਤੇ ਢਕਾਂਨਸੂ ਕਲਾਂ ਸਕੂਲ ਦੂਜੇ ਸਥਾਨ ‘ਤੇ ਰਿਹਾ

ਪੰਜਾਬ

ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਚੰਗੀਆਂ ਆਦਤਾਂ ਸਿਖਾਉਣ ਲਈ ਨਾਟਕ ਵਧੀਆ ਤਕਨੀਕ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ-2

ਰਾਜਪੁਰਾ 28 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵਾਤਾਵਰਨ ਅਤੇ ਆਲੇ-ਦੁਆਦੇ ਬਾਰੇ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਸਕੂਲਾਂ ਦੇ ਨਾਟਕ ਮੁਕਾਬਲੇ ਆਯੋਜਿਤ ਕਰਵਾਏ ਗਏ। ਬਲਾਕ ਰਾਜਪੁਰਾ-2 ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਹਸ ਸੈਦਖੇੜੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਰਾਜਪੁਰਾ-2 ਦੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਰਾਜਪੁਰਾ ਟਾਊਨ ਵਿਖੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਟੀਮਾਂ ਨੇ ਭਾਗ ਲਿਆ। ਇਹਨਾਂ ਨਾਟਕਾਂ ਦੇ ਵਿਸ਼ੇ ਨੈਸ਼ਨਲ ਕੌਂਸਲ ਆਫ ਸਾਇੰਸ ਮਿਊਜ਼ੀਅਮ ਸੰਸਕ੍ਰਿਤੀ ਮੰਤਰਾਲਾ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਸਨ ਜਿਹਨਾਂ ਵਿੱਚ ਜਲਵਾਯੂ ਤਬਦੀਲੀ ਅਤੇ ਇਸਦੇ ਪ੍ਰਭਾਵ, ਆਰਟੀਫਿਸ਼ਲ ਇੰਟੈਲੀਜੈਂਸ ਅਤੇ ਸਮਾਜ, ਆਫਤ ਪ੍ਰਬੰਧਨ ਅਤੇ ਆਧੁਨਿਕ ਤਕਨੀਕਾਂ, ਸਿਹਤ ਅਤੇ ਸਵੱਛਤਾ। ਨਾਟਕਾਂ ਦੀ ਜਜਮੈਂਟ ਲਈ ਬਲਾਕ ਵੱਲੋਂ ਮਾਹਿਰ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਸੀ। ਕਲਾਕਾਰ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਪੇਸ਼ਕਾਰੀ ਕੀਤੀ ਗਈ। ਇਸ ਨਾਟਕ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਸੈਦਖੇੜੀ ਨੇ ਅਤੇ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਨੇ ਪ੍ਰਾਪਤ ਕੀਤਾ। ਜੇਤੂ ਟੀਮਾਂ ਜ਼ਿਲ੍ਹਾ ਪੱਧਰ ‘ਤੇ ਭਾਗ ਲੈਣਗੀਆਂ। ਸਰਵਉੱਤਮ ਨਿਰਦੇਸ਼ਕ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਦੇ ਗਾਇਡ ਅਧਿਆਪਕ ਸੀਮਾ ਸੇਠੀ ਨੂੰ, ਸਰਵ ਉੱਤਮ ਸਕ੍ਰਿਪਟ ਸਰਕਾਰੀ ਹਾਈ ਸਕੂਲ ਸੈਦਖੇੜੀ ਦੇ ਨਾਟਕ ਨੂੰ, ਸਰਵ ਉੱਤਮ (ਮੇਲ) ਕਲਾਕਾਰ ਸਰਕਾਰੀ ਹਾਈ ਸਕੂਲ ਸੈਦਖੇੜੀ ਦੇ ਵਿਦਿਆਰਥੀ ਹਰਮਨ ਸਿੰਘ ਨੂੰ ਅਤੇ ਸਰਵ ਉੱਤਮ (ਫੀਮੇਲ) ਕਲਾਕਾਰ ਸਰਕਾਰੀ ਹਾਈ ਸਕੂਲ ਬਠੋਣੀਆਂ ਦੀ ਵਿਦਿਆਰਥਣ ਸੁਨੇਹਾ ਨੂੰ ਦਿੱਤਾ ਗਿਆ। ਇਸ ਮੌਕੇ ਜੱਜਮੈਂਟ ਦੀ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਕੰਵਲਜੀਤ ਕੌਰ ਸਾਇੰਸ ਮਿਸਟ੍ਰੈਸ ਉਗਾਣੀ, ਸਮੀਤਾ ਵਰਮਾ ਸਾਇੰਸ ਮਿਸਟ੍ਰੈਸ ਪਬਰੀ, ਸੁਖਮੀਤ ਕੌਰ ਸਾਇੰਸ ਮਿਸਟ੍ਰੈਸ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ, ਬਲਾਕ ਦੇ ਬਲਾਕ ਰਿਸੋਰਸ ਕੋਆਰਡੀਨੇਟਰਾਂ ਜਤਿੰਦਰ ਸਿੰਘ ਸਾਇੰਸ ਮਾਸਟਰ ਘੜਾਮ ਕਲਾਂ ਅਤੇ ਅਨੁਪਮ ਅੰਗਰੇਜ਼ੀ ਮਿਸਟ੍ਰੈਸ ਮਦਨਪੁਰ ਚਲਹੇੜੀ, ਬਲਾਕ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ ਅਤੇ ਈਵੈਂਟ ਕੋਆਰਡੀਨੇਟਰ ਸੰਗੀਤਾ ਸਕੂਲ ਇੰਚਾਰਜ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੂੰ ਵੀ ਬਲਾਕ ਨੋਡਲ ਅਫ਼ਸਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਕੌਰ, ਨਰੇਸ਼ ਧਮੀਜਾ ਅਤੇ ਹੋਰ ਸਕੂਲਾਂ ਦੇ ਗਾਇਡ ਅਧਿਆਪਕ ਵੀ ਮੌਜੂਦ ਸਨ।

Leave a Reply

Your email address will not be published. Required fields are marked *