ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ


ਸਮਾਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਅਮਰੀਕਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਰਮਾਨ ਵੜੈਚ (20)  ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ।  ਮ੍ਰਿਤਕ ਦੇ ਪਿਤਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਅਰਮਾਨ ਕਰੀਬ ਡੇਢ ਸਾਲ ਪਹਿਲਾ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਦੀ ਕੈਲੇਫੋਰਨੀਆ ਸਟੇਟ ਦੇ ਮੋਨਟਿਕਾ ਸ਼ਹਿਰ ’ਚ ਗਿਆ ਸੀ। ਉਸਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ ਤੇ ਉਹ ਸਟੋਰ ‘ਤੇ ਕੰਮ ਕਰਦਾ ਸੀ।
ਬੀਤੇ ਦਿਨੀਂ ਜਦੋਂ ਉਹ ਰੈਸਟੋਰੈਂਟ ’ਤੇ ਖਾਣਾ ਖਾ ਰਿਹਾ ਸੀ ਤਾਂ ਅਣਪਛਾਤੇ ਨਿਗਰੋ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ’ਚ ਰਹਿੰਦੇ ਇਕ ਰਿਸ਼ਤੇਦਾਰ ਨੇ ਫੋਨ ‘ਤੇ ਮੰਗਲਵਾਰ ਸਵੇਰੇ ਇਸ ਸੰਬੰਧੀ ਜਾਣਕਾਰੀ ਦਿੱਤੀ।ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਉਕਤ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *