ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਰਣਨੀਤੀ ਅਤੇ ਯੋਜਨਾ ਕਮੇਟੀ ਗਠਿਤ

ਚੰਡੀਗੜ੍ਹ

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਰਣਨੀਤੀ ਅਤੇ ਯੋਜਨਾ ਕਮੇਟੀ ਗਠਿਤ


ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਸੱਤ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਹਲਕਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
ਇਸ ਸੂਚੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ‘ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਹਨ ਪਰ ਅਕਾਲੀ ਦਲ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਤੋਂ ਕਿਨਾਰਾ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।