ਕੈਨੇਡਾ ਦੇ ਓਨਟਾਰੀਓ ‘ਚ ਸੜਕ ਹਾਦਸੇ ਦੌਰਾਨ ਚਾਰ ਭਾਰਤੀਆਂ ਦੀ ਮੌਤ

ਸੰਸਾਰ

ਕੈਨੇਡਾ ਦੇ ਓਨਟਾਰੀਓ ‘ਚ ਸੜਕ ਹਾਦਸੇ ਦੌਰਾਨ ਚਾਰ ਭਾਰਤੀਆਂ ਦੀ ਮੌਤ


ਓਟਾਵਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਸੜਕ ਹਾਦਸੇ ਦੌਰਾਨ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਪਿਛਲੇ ਦਿਨੀ ਡਾਊਨਟਾਊਨ ਟੋਰਾਂਟੋ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ।
ਪੁਲਿਸ ਮੁਤਾਬਕ 25 ਤੋਂ 32 ਸਾਲ ਦੀ ਉਮਰ ਵਿਚਕਾਰ ਪੰਜ ਲੋਕ ਟੈਸਲਾ ਦੀ ਕਾਰ ’ਚ ਯਾਤਰਾ ਕਰ ਰਹੇ ਸਨ। ਇਸੇ ਦੌਰਾਨ ਕਾਰ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ ਤੇ ਖੰਬੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਉਸ ’ਚ ਅੱਗ ਲੱਗ ਗਈ। ਹਾਦਸੇ ਪਿੱਛੇ ਪ੍ਰਮੁੱਖ ਕਾਰਨ ਤੇਜ਼ ਰਫ਼ਤਾਰ ਦੱਸੀ ਜਾ ਰਹੀ ਹੈ। ਚਾਰ ਲੋਕਾਂ ਨੂੰ ਘਟਨਾ ਸਥਾਨ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।
ਜ਼ਖ਼ਮੀ ਕੁੜੀ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।