ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਨੈਸ਼ਨਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ


ਨਵੀਂ ਦਿੱਲੀ, 29 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਦੀਆਂ 40 ਥਾਵਾਂ ‘ਤੇ ਆਯੋਜਿਤ ਰੋਜ਼ਗਾਰ ਮੇਲੇ ‘ਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਹੈ।
ਮੇਲਾ ਅਕਤੂਬਰ 2022 ਵਿੱਚ ਸ਼ੁਰੂ ਹੋਇਆ ਸੀ। ਹੁਣ ਤੱਕ 13 ਮੇਲਿਆਂ ਵਿੱਚ 8.50 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ 12 ਫਰਵਰੀ 2024 ਨੂੰ ਆਖਰੀ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ 1 ਲੱਖ ਤੋਂ ਵੱਧ ਲੋਕਾਂ ਨੂੰ ਜੁਆਇਨਿੰਗ ਲੈਟਰ ਵੰਡੇ ਗਏ ਸਨ।
 ਪੀਐਮ ਮੋਦੀ ਨੇ ਨੌਕਰੀ ਪੱਤਰ ਲੈਣ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਤੁਸੀਂ ਜਨਤਾ ਦੇ ਸੇਵਕ ਹੋ, ਸ਼ਾਸਕ ਨਹੀਂ। ਇਸ ਲਈ ਗਰੀਬਾਂ ਅਤੇ ਪਛੜਿਆਂ ਦੀ ਸੇਵਾ ਕਰੋ। ਕਿਉਂਕਿ ਅਗਲੇ 25 ਸਾਲਾਂ ਵਿੱਚ ਤੁਸੀਂ ਹੀ ਇੱਕ ਵਿਕਸਤ ਭਾਰਤ ਬਣਾਓਗੇ।
ਅਸੀਂ ਦੇਸ਼ ਵਿੱਚ ਨਵੀਂ ਤਕਨੀਕ ਅਤੇ ਨਵਾਂ ਵਿਦੇਸ਼ੀ ਨਿਵੇਸ਼ ਲਿਆਉਣ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ। ਮੇਕ ਇਨ ਇੰਡੀਆ ਮੁਹਿੰਮ ਅਤੇ ਪੀ.ਐਲ.ਆਈ. ਸਕੀਮ ਨੇ ਮਿਲ ਕੇ ਰੁਜ਼ਗਾਰ ਪੈਦਾ ਕਰਨ ਦੀ ਰਫ਼ਤਾਰ ਨੂੰ ਕਈ ਗੁਣਾ ਵਧਾ ਦਿੱਤਾ ਹੈ।

Leave a Reply

Your email address will not be published. Required fields are marked *