ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਦੋ ਸ਼ੂਟਰ ਪੰਜਾਬ ਪੁਲਿਸ ਵੱਲੋਂ ਕਾਬੂ
ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੂੰ ਸਤੰਬਰ ਮਹੀਨੇ ‘ਚ ਫ਼ਿਰੋਜ਼ਪੁਰ ‘ਚ ਵਾਪਰੇ ਤੀਹਰੇ ਕਤਲ ਕਾਂਡ ‘ਚ ਵੱਡੀ ਕਾਮਯਾਬੀ ਮਿਲੀ ਹੈ।ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਵਿਅਕਤੀਆਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ। ਉਨ੍ਹਾਂ ‘ਤੇ ਕਈ ਗੰਭੀਰ ਅਪਰਾਧ ਦਰਜ ਹਨ। ਉਹ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।