ਪਟਿਆਲ਼ਾ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

ਪੰਜਾਬ

ਪਟਿਆਲ਼ਾ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ


ਪਟਿਆਲਾ, 30 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪਟਿਆਲਾ ਤੋਂ ਸਰਹਿੰਦ ਰੋਡ ‘ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ 2 ਨੌਜਵਾਨਾਂ ਦੀ ਬਹੁਤ ਹੀ ਮੌਤ ਹੋ ਗਈ।
ਇਸ ਹਾਦਸੇ ‘ਚ ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਪਿੰਡ ਢੈਂਠਲ ਅਤੇ ਹਰਪ੍ਰੀਤ ਸਿੰਘ (22) ਪਿੰਡ ਦਾਨੀਪੁਰ ਵਜੋਂ ਹੋਈ ਹੈ ਤੇ ਇਹ ਦੋਵੇਂ ਨੌਜਵਾਨ ਸਮਾਣਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹਨ। 
ਥਾਣਾ ਮੁੱਲੇਪੁਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੌਜਵਾਨ ਕਾਰ ‘ਚ ਸਵਾਰ ਹੋ ਕੇ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੇ ਸਨ ਅਤੇ ਪਿੰਡ ਜਖਵਾਲੀ ਕੋਲ ਆ ਕੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।