ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ

Uncategorized

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਸੀਐਮ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ


ਚੰਡੀਗੜ੍ਹ, 30 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਬਿਕਰਮ ਸਿੰਘ ਮਜੀਠੀਆ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਉੱਚ ਅਦਾਲਤ ਨੇ ਰੋਕ ਲਗਾ ਦਿੱਤੀ ਹੈ।ਹਾਈ ਕੋਰਟ ਨੇ ਮਜੀਠੀਆ ਦੇ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਉਤੇ ਰੋਕ ਲਗਾ ਦਿੱਤੀ ਹੈ।ਉੱਚ ਅਦਾਲਤ ਨੇ ਕਿਹਾ ਕਿ ਅਜਿਹਾ ਕਰਨ ਨਾਲ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ। 
ਦੱਸਣਯੋਗ ਹੈ ਕਿ ਸੀਐਮ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕਰ ਕੇ ਬਿਕਰਮ ਮਜੀਠੀਆ ਦੇ ਝੂਠੇ ਅਤੇ ਗਲਤ ਦੋਸ਼ਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ‘ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਉੱਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ।
 ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਰਾਜਬੀਰ ਸਿੰਘ ‘ਤੇ ਪੈਸੇ ਦੇ ਲੈਣ-ਦੇਣ ਬਾਰੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਰਾਜਬੀਰ ਸਿੰਘ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਮਜੀਠੀਆ ਵੱਲੋਂ ਮੁਆਫ਼ੀ ਨਾ ਮੰਗੇ ਜਾਣ ‘ਤੇ ਰਾਜਬੀਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

Leave a Reply

Your email address will not be published. Required fields are marked *