ਚੰਡੀਗੜ੍ਹ ‘ਚ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹੰਗਾਮਾ, ਬੈਂਸ ਦੀ ਪੱਗ ਉਤਰੀ

ਚੰਡੀਗੜ੍ਹ

ਹਰਜੋਤ ਸਿੰਘ ਬੈਂਸ ਜ਼ਖਮੀ ,6 ਮੰਤਰੀਆਂ,ਕਈ ਵਿਧਾਇਕਾਂ ਤੇ ਵਰਕਰ ਲਏ ਹਿਰਾਸਤ ‘ਚ


ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ‘ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਧਰਨਾਕਾਰੀ ਵਰਕਰਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।

ਇਸ ਦੌਰਾਨ ਪੁਲੀਸ ਨੇ ‘ਆਪ’ ਦੇ 6 ਮੰਤਰੀਆਂ, ਕਈ ਵਿਧਾਇਕਾਂ ਤੇ ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ। ਫਿਲਹਾਲ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਗਿਆ ਹੈ। ਪੁਲਸ ਦੀ ਇਸ ਕਾਰਵਾਈ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖਮੀ ਹੋ ਗਏ, ਜਿਸ ਕਾਰਨ ਉਨ੍ਹਾਂ ਦੀ ਪੱਗ ਵੀ ਉਤਰ ਗਈ।

ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਪ੍ਰਦਰਸ਼ਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਾ ਹੁੰਦੇ। ਉਨ੍ਹਾਂ ‘ਆਪ’ ਆਗੂਆਂ ਨੂੰ ਮੰਡੀਆਂ ਵਿੱਚ ਜਾਣ ਦੀ ਸਲਾਹ ਦਿੱਤੀ।

Leave a Reply

Your email address will not be published. Required fields are marked *