ਸਲਮਾਨ ਖਾਨ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ, ਨਾ ਦੇਣ ‘ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ
ਮੁੰਬਈ, 30 ਅਕਤੂਬਰ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ ਉਸ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਹੈ। ਮੁੰਬਈ ਪੁਲਸ ਨੇ ਬੁੱਧਵਾਰ ਨੂੰ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ।ਮੁੰਬਈ ਟਰੈਫਿਕ ਪੁਲਸ ਨੂੰ ਮੰਗਲਵਾਰ ਨੂੰ ਇਕ ਮੈਸੇਜ ਮਿਲਿਆ, ਜਿਸ ‘ਚ ਕਿਹਾ ਗਿਆ ਸੀ ਕਿ ਜੇਕਰ ਐਕਟਰ ਨੇ 2 ਕਰੋੜ ਰੁਪਏ ਨਹੀਂ ਦਿੱਤੇ ਤਾਂ ਉਹ ਮਾਰਿਆ ਜਾਵੇਗਾ। ਪੁਲਸ ਨੇ ਤੁਰੰਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਵੀ ਮੁੰਬਈ ਪੁਲਿਸ ਦੇ ਵਟਸਐਪ ਹੈਲਪਲਾਈਨ ਡੈਸਕ ਨੂੰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਦੌਰਾਨ ਬਾਲੀਵੁੱਡ ਅਦਾਕਾਰ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਜਮਸ਼ੇਦਪੁਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।