ਦਿਵਾਲੀ ‘ਤੇ ਘਰ ਜਾ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪੰਜ ਦੀ ਮੌਤ

ਨੈਸ਼ਨਲ

ਦਿਵਾਲੀ ‘ਤੇ ਘਰ ਜਾ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪੰਜ ਦੀ ਮੌਤ


ਲਖਨਊ, 31 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਦਾਯੂੰ ਦੇ ਮੁਜਾਰੀਆ ਥਾਣਾ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟੈਂਪੂ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਟਰੈਕਟਰ ਦੀ ਟੱਕਰ ਵਿੱਚ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋਏ ਹਨ। ਹਾਦਸਾ ਅੱਜ ਵੀਰਵਾਰ ਸਵੇਰੇ ਕਰੀਬ 6 ਵਜੇ ਵਾਪਰਿਆ। ਟੈਂਪੂ ‘ਤੇ ਸਵਾਰ ਲੋਕ ਨੋਇਡਾ ‘ਚ ਕੰਮ ਕਰਦੇ ਸਨ ਅਤੇ ਦੀਵਾਲੀ ‘ਤੇ ਟੈਂਪੋ ਬੁੱਕ ਕਰਵਾ ਕੇ ਘਰ ਪਰਤ ਰਹੇ ਸਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।