ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ


ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ‘ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਅਸੀਂ ਪਿਆਰ ਅਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਉਂਦੇ ਆ ਰਹੇ ਹਾਂ।
ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰੌਣਕ ਨਾ ਸਿਰਫ਼ ਹਰ ਘਰ ਨੂੰ ਰੌਸ਼ਨ ਕਰਦੀ ਹੈ, ਸਗੋਂ ਇਹ ਹਨੇਰੇ ‘ਤੇ ਚਾਨਣ ਦੀ ਜਿੱਤ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ।ਭਗਵੰਤ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇਗੀ ਅਤੇ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਬੰਧਨਾਂ ਨੂੰ ਹੋਰ ਮਜ਼ਬੂਤ ​​ਕਰੇਗੀ।

Leave a Reply

Your email address will not be published. Required fields are marked *