ਹੰਡਿਆਇਆ ਵਿਖੇ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਦੋ ਜ਼ਖ਼ਮੀ
ਬਰਨਾਲਾ, 1 ਨਵੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਬਰਨਾਲਾ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ।ਇਸ ਦੌਰਾਨ ਉਹ ਬੁਰੀ ਬੁਰੀ ਤਰ੍ਹਾਂ ਦਰੜੇ ਗਏ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ।
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੇ ਕਾਰ ਸਵਾਰ ਨੇ ਇਕ ਮੋਟਰਸਾਈਕਲ ਸਵਾਰ ਸਮੇਤ 5 ਪੈਦਲ ਜਾ ਰਹੇ ਪ੍ਰਵਾਸੀਆਂ ਨੂੰ ਟੱਕਰ ਮਾਰ ਦਿੱਤੀ। ਕਾਰ ਸਾਰਿਆਂ ਨੂੰ 50 ਫੁੱਟ ਤੱਕ ਘਸੀਟ ਕੇ ਲੈ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦਰੱਖਤ ਨੂੰ ਤੋੜ ਕੇ ਖਤਾਨਾਂ ਵਿਚ ਜਾ ਡਿੱਗੀ। ਸੜਕ ਸੁਰੱਖਿਆ ਫੋਰਸ ਹੰਡਿਆਇਆ ਵਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।