ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ

ਚੰਡੀਗੜ੍ਹ ਪੰਜਾਬ

ਦੀਵਾਲੀ ਦੀ ਰਾਤ ਘਰ ‘ਚ ਲੱਗੀ ਅੱਗ


ਅੰਮ੍ਰਿਤਸਰ, 1 ਨਵੰਬਰ,ਬੋਲੇ ਪੰਜਾਬ ਬਿਊਰੋ :


ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਸ਼ਿਵਾਲਾ ਮੰਦਰ ਨੇੜੇ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। 
ਦੱਸਿਆ ਜਾ ਰਿਹਾ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਿਤ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਹੇਠਾਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਘਰ ਦੀ ਛੱਤ ਤੇ ਬਣੇ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।