ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ

ਨੈਸ਼ਨਲ

ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ


ਕੋਲਕਾਤਾ, 2 ਨਵੰਬਰ,ਬੋਲੇ ਪੰਜਾਬ ਬਿਊਰੋ :


ਪੱਛਮੀ ਬੰਗਾਲ ਦੇ ਹਾਵੜਾ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਦੀਵਾਲੀ ਦੇ ਜਸ਼ਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਉਨ੍ਹਾਂ ਦੱਸਿਆ ਕਿ ਇਹ ਘਟਨਾ ਉਲੂਬੇਰੀਆ ਨਗਰ ਪਾਲਿਕਾ ਦੇ ਵਾਰਡ ਨੰਬਰ 27 ‘ਚ ਉਸ ਸਮੇਂ ਵਾਪਰੀ ਜਦੋਂ ਉਕਤ ਇਲਾਕੇ ਦੇ ਬੱਚੇ ਪਟਾਕੇ ਚਲਾ ਰਹੇ ਸਨ ਤਾਂ ਚੰਗਿਆੜੀ ਨੇੜੇ ਰੱਖੇ ਕੁਝ ਪਟਾਕਿਆਂ ‘ਤੇ ਡਿੱਗ ਗਈ, ਜਿਸ ਕਾਰਨ ਅੱਗ ਲੱਗ ਗਈ ਅਤੇ ਅੱਗ ਨੇ ਇਕ ਘਰ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ।
ਅਧਿਕਾਰੀ ਨੇ ਦੱਸਿਆ ਕਿ ਅੱਗ ‘ਚ ਤਿੰਨ ਬੱਚੇ ਝੁਲਸ ਗਏ ਅਤੇ ਉਨ੍ਹਾਂ ਨੂੰ ਉਲੂਬੇਰੀਆ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੋ ਹੋਰ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *