ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬ

ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ


ਚੱਬੇਵਾਲ, 2 ਨਵੰਬਰ,ਬੋਲੇ ਪੰਜਾਬ ਬਿਊਰੋ :


ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ ‘ਆਪ’ ‘ਚ ਸ਼ਾਮਲ ਕੀਤਾ। ਇਸ ਦੌਰਾਨ ਸੰਸਦ ਮੈਂਬਰ ਡਾ: ਰਾਜਕੁਮਾਰ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਸਾਬਕਾ ਵਿਧਾਇਕ (ਮਰਹੂਮ) ਚੌਧਰੀ ਰਾਮ ਰਤਨ ਜੋ ਕਿ ਲੰਮੇ ਸਮੇਂ ਤੱਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਹੇ ਸਨ, ਦੇ ਪੋਤਰੇ ਗੁਰਪ੍ਰੀਤ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਡਾ: ਰਾਜਕੁਮਾਰ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।