ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਖੇ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਗੋਲੀ ਮਾਰੀ

ਨੈਸ਼ਨਲ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਖੇ ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਗੋਲੀ ਮਾਰੀ


ਸ਼੍ਰੀਨਗਰ, 2 ਨਵੰਬਰ, ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਮਾਗਾਮ ਦੇ ਮਜਹਾਮਾ ਇਲਾਕੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ ‘ਤੇ ਫਿਰ ਹਮਲਾ ਕੀਤਾ। ਹਮਲੇ ‘ਚ ਦੋ ਲੋਕ ਜ਼ਖਮੀ ਹੋਏ ਹਨ। ਜ਼ਖਮੀ ਵਿਅਕਤੀ ਮਜ਼ਦੂਰ ਦੱਸੇ ਜਾ ਰਹੇ ਹਨ। ਦੋਵੇਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਹਮਲੇ ਤੋਂ ਬਾਅਦ ਦੋਵਾਂ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੋਵੇਂ ਜ਼ਖਮੀਆਂ ਦੀ ਪਛਾਣ ਉਸਮਾਨ ਅਤੇ ਸੰਜੇ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਦੋਵੇਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਹ ਜ਼ਿਲ੍ਹੇ ’ਚ ਸਰਕਾਰੀ ਜਲ ਜੀਵਨ ਪ੍ਰੋਜੈਕਟ ਵਿਚ ਮਜ਼ਦੂਰ ਵਜੋਂ ਕੰਮ ਕਰਦਾ ਸੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸ਼ੱਕੀ ਅੱਤਵਾਦੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *