ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ
ਮੁੰਬਈ, 2 ਨਵੰਬਰ,ਬੋਲੇ ਪੰਜਾਬ ਬਿਊਰੋ :
ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਨਮੋਲ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਲਿਸਟ ‘ਚ ਸ਼ਾਮਲ ਹੈ।
ਪੁਲਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ ‘ਚ ਮੌਜੂਦ ਹੈ।
ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਪੁਲਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।
ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ ‘ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।