ਸ. ਸਤਬੀਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ

ਪੰਜਾਬ

ਸ. ਸਤਬੀਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ

ਅੰਮ੍ਰਿਤਸਰ, 2 ਨਵੰਬਰ,ਬੋਲੇ ਪੰਜਾਬ ਬਿਊਰੋ :


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨਾਲ ਓਐਸਡੀ ਵਜੋਂ ਸ. ਸਤਬੀਰ ਸਿੰਘ ਧਾਮੀ ਸੇਵਾਵਾਂ ਨਿਭਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸ. ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓਐਸਡੀ ਵਜੋਂ ਸੇਵਾ ਨਿਭਾ ਰਹੇ ਸਨ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਿਰੋਪਾਓ ਦੇ ਕੇ ਇਸ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਅਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸ. ਗੁਰਦਿਆਲ ਸਿੰਘ ਕਾਲੜਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਹੋਰ ਮੌਜੂਦ ਸਨ।

ਫੋਟੋ ਕੈਪਸ਼ਨ : ਸ. ਸਤਬੀਰ ਸਿੰਘ ਧਾਮੀ ਨੂੰ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਦੇ ਓਐਸਡੀ ਵਜੋਂ ਕਾਰਜਸ਼ੀਲ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਬਲਦੇਵ ਸਿੰਘ ਕਲਿਆਣ, ਸ. ਕੁਲਵੰਤ ਸਿੰਘ ਮੰਨਣ ਤੇ ਹੋਰ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।