ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ
ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸ਼ਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ: ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ
ਪਟਿਆਲਾ 3 ਨਵੰਬਰ ,ਬੋਲੇ ਪੰਜਾਬ ਬਿਊਰੋ :
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਸਮਾਪਤ ਹੋਈਆਂ। ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸ਼ਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ। ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਨੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਸਹਿਯੋਗ ਸਦਕਾ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਇਹ ਅਥਲੈਟਿਕ ਮੀਟ ਸੰਭਵ ਹੋਈ ਹੈ। ਇਸ ਲਈ ਅਥਲੈਟਿਕ ਮੀਟ ਵਿੱਚ ਸਮੂਹ ਡਿਊਟੀ ਨਿਭਾਉਣ ਵਾਲੇ ਅਧਿਆਪਕ ਵਧਾਈ ਦੇ ਪਾਤਰ ਹਨ। ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਪਟਿਆਲਾ ਡਾ: ਦਲਜੀਤ ਸਿੰਘ, ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਨੇ ਬਾਕੀ ਪ੍ਰਬੰਧਕੀ ਕਮੇਟੀ ਨਾਲ ਮਿਲ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾਏ। ਅਥਲੈਟਿਕ ਮੀਟ ਦੇ ਦੂਜੇ ਦਿਨ ਜਿਲਾ ਪੱਧਰੀ ਅਥਲੈਟਿਕਸ ਮੀਟ ਵਿੱਚ ਅੰਡਰ-19 ਲੜਕਿਆਂ ਦੇ 100 ਮੀਟਰ ਮੁਕਾਬਲੇ ਵਿੱਚ ਮਨਿੰਦਰ ਸਿੰਘ ਸਿਵਲ ਲਾਇਨਜ ਸਕੂਲ ਪਟਿਆਲਾ ਨੇ ਪਹਿਲਾ ਸਥਾਨ, ਕਿਰਤਪਾਲ ਸਿੰਘ ਨੇ ਦੂਜਾ ਅਤੇ ਪ੍ਰਿਆਂਸ਼ੂ ਨੇਗੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੀ ਲੰਬੀ ਛਾਲ ਵਿੱਚ ਜਸਕਰਨਜੋਤ ਸਿੰਘ ਸਰਕਾਰੀ ਐਨਟੀਸੀ ਸਕੂਲ ਰਾਜਪੁਰਾ ਨੇ ਪਹਿਲਾ ਸਥਾਨ, ਮੁਹੰਮਦ ਰਿਹਾਨ ਨੇ ਦੂਜਾ ਅਤੇ ਗੁਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।, ਅੰਡਰ 14 ਲੜਕਿਆਂ ਦੇ 400 ਮੀਟਰ ਦੇ ਮੁਕਾਬਲਿਆਂ ਵਿੱਚ ਜਗਤੇਸ਼ਵਰ ਸਿੰਘ ਨੇ ਪਹਿਲਾ ਸਥਾਨ, ਵਿਵੇਕ ਸਿੰਘ ਨੇ ਦੂਜਾ, ਰਚਿਤ ਬਾਂਸਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ
ਹਰਨਿੰੰਦਨ ਨੇ ਪਹਿਲਾ ਸਥਾਨ, ਵਿਸ਼ਾਲ ਨੇ ਨਾਲ ਦੂਜਾ ਅਤੇ ਜਗਨਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 19 400 ਮੀਟਰ ਲੜਕਿਆਂ ਦੇ ਮੁਕਾਬਲਿਆਂ ਵਿੱਚ ਮਨਮੀਤ ਸਿੰਘ ਨੇ ਪਹਿਲਾ ਸਥਾਨ, ਸੁਖਸਹਿਜ ਸਿੰਘ ਨੇ ਦੂਜਾ ਅਤੇ ਆਕਾਸ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਿਅੰਕ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਤੇ ਸੁਰਿੰਦਰ ਰਾਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਅਨਮੋਲਦੀਪ ਕੌਰ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਸੁਖਮਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੇਹਰਪ੍ਰੀਤ ਕੌਰ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਜਲੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਆਰੂਹੀ ਨੇ ਪਹਿਲਾ ਸਥਾਨ, ਖੁਸ਼ਬੂ ਨੇ ਦੂਜਾ ਸਥਾਨ ਅਤੇ ਰਹਿਮਤਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਮਨਦੀਪ ਕੌਰ ਨੇ ਪਹਿਲਾ ਸਥਾਨ, ਮੁਸਕਾਨ ਕੌਰ ਨੇ ਦੂਜਾ ਸਥਾਨ ਅਤੇ ਮਮਤਾ ਰਾਣੀ ਤੀਸਰਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਪ੍ਰਭਜੀਤ ਕੌਰ ਨੇ ਪਹਿਲਾ ਸਥਾਨ, ਸੁਖਮਨਦੀਪ ਕੌਰ ਦੂਸਰਾ ਸਥਾਨ ਅਤੇ ਅਕਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਡਿਸਕਸ ਥਰੋ ਦੇ ਮੁਕਾਬਲਿਆਂ ਵਿੱਚ ਗੁਰਕੰਵਲ ਕੌਰ ਪਹਿਲਾਂ ਸਥਾਨ, ਦਿਵਜੋਤ ਕੌਰ ਨੇ ਦੂਜਾ ਸਥਾਨ ਅਤੇ ਹੁਸਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਰਾਜਿੰਦਰ ਸਿੰਘ ਚਾਨੀ, ਅਮਨਿੰੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਸ਼ਸ਼ੀ ਮਾਨ , ਭਰਪੂਰ ਸਿੰਘ, ਰਜਿੰਦਰ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਕਮਲਦੀਪ ਸਿੰਘ ਖੋਖੋ ਕੋਚ, ਮੱਖਣ ਸਿੰਘ, ਰਾਜਪਾਲ ਸਿੰਘ, ਰਾਜਿੰਦਰ ਸਿੰਘ, ਦਇਆ ਸਿੰਘ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂ ਮਾਜਰਾ ਹਾਜ਼ਰ ਸਨ।