“84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬਾਅਦ ਵੀ ਸਜ਼ਾਵਾਂ ਨਾ ਮਿਲਣ ‘ਤੇ ਲੋਕਤੰਤਰ ਤੇ ਖੜੇ ਹੋਏ ਸਵਾਲੀਆ ਚਿੰਨ : ਪ੍ਰੋ. ਬਡੂੰਗਰ 

ਚੰਡੀਗੜ੍ਹ

 

ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ਤੇ ਹਾਈਕੋਰਟ ਪੰਜਾਬ ਨੂੰ ਸੌਂਪੇ ਜਾਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ 

ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਜਾਵਾਂ ਨਾ ਮਿਲਣਾ ਅਤੇ ਪੰਜਾਬੀ ਬੋਲਦੇ ਪੰਜਾਬ ਦੇ ਵੱਖ-ਵੱਖ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਨੂੰ ਅੱਜ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੰਜਾਬ ਦੀ ਰਾਜਧਾਨੀ ਨਾ ਹੋਣ ਸਬੰਧੀ ਦਿੱਤੇ ਗਏ ਪ੍ਰਤੀ ਕਰਮ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਲੋਕਤੰਤਰ ਤੇ ਵੱਡੇ ਸਵਾਲ ਚਿੰਨ ਖੜੇ ਕਰਦਿਆਂ 

ਕਿਹਾ ਕਿ ਇਕ ਨਵੰਬਰ 1966 ਨੂੰ ਪੰਜਾਬ ਦੇ ਟੁਕੜੇ ਕਰਕੇ ਹਿਮਾਚਲ ਅਤੇ ਹਰਿਆਣਾ ਬਣਾ ਦਿੱਤਾ ਗਿਆ ਤੇ ਪੰਜਾਬ ਨੂੰ ਉਸਦੇ ਬਣਦੇ ਹੱਕ ਵੀ ਨਹੀਂ ਦਿੱਤੇ ਗਏ, ਜਦਕਿ ਪੰਜਾਬ ਦੀ ਮੰਗ ਨੂੰ ਦਰਕਿਨਾਰ ਕਰਦੇ ਹੋਏ ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਦੀ ਹਾਈਕੋਰਟ ਤੇ ਚੰਡੀਗੜ੍ਹ ਪੰਜਾਬ ਨੂੰ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਅਧਿਕਾਰ ਪੰਜਾਬ ਨੂੰ ਦੇਣ ਦੀ ਬਜਾਏ ਸਿੱਧਾ ਕੇਂਦਰ ਸਰਕਾਰ ਕੋਲ ਰੱਖ ਲਿਆ ਗਿਆ । 

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 1984 ਵਿਚ ਸਿੱਖ ਕੌਮ ਦੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਉਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਵਾਇਆ ਗਿਆ, ਤੇ ਇਸ ਹਮਲੇ ਵਿਚ ਅਨੇਕਾਂ ਸਿੰਘਾਂ ਸਿੰਘਣੀਆਂ ਸ਼ਹੀਦ ਹੋਏ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਮੌਤ ਮਗਰੋਂ ਦੇਸ਼ ਦੇ ਤਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਹਿਣ ਤੇ ਸਾਰੇ ਦੇਸ਼ ਵਿੱਚ ਬੇਰਹਿਮੀ ਤੇ ਬੇਦਰਦੀ ਨਾਲ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ, ਸਿੱਖਾਂ ਦੇ ਗਲਾਂ ਵਿੱਚ ਟਾਇਰ ਜਲਾ ਕੇ ਜਿੰਦਾ ਸਾੜਿਆ ਗਿਆ, ਸਿੱਖਾਂਂ ਦੀਆਂ ਧੀਆਂ ਭੈਣਾਂ ਦੀ ਬੇਪਤੀ ਕੀਤੀ ਗਈ ਪਰ ਅਫ਼ਸੋਸ ਦੀ ਗੱਲ ਹੈ ਕਿ 40 ਸਾਲ ਬਾਅਦ ਇਕ ਵੀ ਕਾਤਲ ਨੂੰ ਸਜ਼ਾ ਨਹੀਂ ਮਿਲੀ ।

 ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 1984 ਦੇ ਸਿੱਖ ਕਤਲੇਆਮ ਬਾਰੇ ਤਤਕਾਲੀਨ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਦਿੱਲੀ, ਕਾਨਪੁਰ ਸਮੇਤ ਹੋਏ ਵੱਖ ਵੱਖ ਥਾਵਾਂ ਤੇ ਸਿੱਖ ਦੰਗਿਆਂ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਬਾਰੇ “ਜਬ ਬੜਾ ਪੇੜ ਗਿਰਤਾ ਹੈ, ਤੋਂ ਧਰਤੀ ਕਾਂਪਤੀ ਹੈ” ਵਰਗੇ ਬਿਆਨ ਦੇ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ। ਪ੍ਰੋ. ਬਡੂੰਗਰ ਨੇ ਕਿਹਾ ਕਿ ਗਾਂਧੀ ਪਰਿਵਾਰ ਨੂੰ ਸਿੱਖ ਕੌਮ ਹੀ ਨਹੀਂ ਪੂਰਾ ਦੇਸ਼ ਕਦੇ ਵੀ ਮੁਆਫ਼ ਨਹੀਂ ਕਰ ਸਕੇਗਾ ਕਿਉਂਕਿ ਦੇਸ਼ ਅਤੇ ਕੌਮ ਵਿੱਚ ਵੰਡੀਆਂ ਪਾਉਣ ਵਾਲੇ ਗਾਂਧੀ ਪਰਿਵਾਰ ਹਮੇਸ਼ਾਂ ਸਿੱਖ ਕੌਮ ਤੇ ਪੰਜਾਬ ਦਾ ਦੁਸ਼ਮਣ ਹੀ ਰਹੇਗਾ।  

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਜਗਤ “84 ਤੋਂ ਲੈ ਕੇ ਹੁਣ ਤੱਕ ਸਿੱਖ ਦੰਗਿਆਂ ਤੇ ਕਤਲੇਆਮਾਂ ਦੇ ਜਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਿਹਾ ਹੈ, ਜਦਕਿ ਇਸ ਸਭ ਦੇ ਬਾਵਜੂਦ ਕਾਂਗਰਸ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਜੁੰਮੇਵਾਰਾਂ ਨੂੰ ਵੱਡੇ ਅਹੁਦੇ, ਵਜੀਰੀਆਂ ਮੈਂਬਰ ਪਾਰਲੀਮੈਂਟ ਬਣਾ ਕੇ ਨਿਵਾਜਿਆ ਗਿਆ। 

ਉਨਾ ਕੇਂਦਰ ਦੀ ਬੀਜੇਪੀ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿਵਾਉਣ ਅਤੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਅਤੇ ਹਾਈ ਕੋਰਟ ਨੂੰ ਮੁੜ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ। 

Leave a Reply

Your email address will not be published. Required fields are marked *