ਕਿਸਾਨ 6 ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰਨਗੇ
ਜ਼ੀਰਾ, 4 ਨਵੰਬਰ,ਬੋਲੇ ਪੰਜਾਬ ਬਿਊਰੋ :
ਭਾਰਤੀ ਕਿਸਾਨ ਯੂਨੀਅਨ ਵੱਲੋਂ 6 ਨਵੰਬਰ ਨੂੰ ਨੈਸ਼ਨਲ ਹਾਈਵੇ-54 ਜਾਮ ਕੀਤਾ ਜਾਵੇਗਾ। ਦਰਅਸਲ, ਹਾਲ ਹੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵੱਲੋਂ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਬਾਵਜੂਦ ਅਜੇ ਤੱਕ ਪ੍ਰਸ਼ਾਸਨ ਵੱਲੋਂ ਉਕਤ ਵਿਅਕਤੀ ਖਿਲਾਫ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਉਕਤ ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਫਿਰੋਜ਼ਪੁਰ ਦੇ ਵਿਧਾਇਕ ਦੇ ਇਸ਼ਾਰੇ ‘ਤੇ ਮੁਲਜ਼ਮਾਂ ਖਿਲਾਫ ਕਾਰਵਾਈ ਨਹੀਂ ਕੀਤੀ ਹੈ।
ਲਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਹੁਣ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ 6 ਨਵੰਬਰ 2024 ਨੂੰ ਜ਼ੀਰਾ ਦੇ ਪਿੰਡ ਬੰਡਾਲਾ ਪੁਰਾਣਾ-ਲਹਿਰਾ ਰੋਹੀ ਨੇੜੇ ਨੈਸ਼ਨਲ ਹਾਈਵੇਅ 54 ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ।