ਖੇੜੀ ਗੰਡਿਆਂ ਅਤੇ ਵੱਖ-ਵੱਖ ਸਕੂਲਾਂ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਲੈਕਚਰ ਕੀਤਾ

ਪੰਜਾਬ

ਐਸਸੀਈਆਰਟੀ ਪੰਜਾਬ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ, ਸਕਿਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਦੇ ਸਹਿਯੋਗ ਨਾਲ ਮਾਸ ਕਾਊਂਸਲਿੰਗ ਪ੍ਰੋਗਰਾਮ ਸ਼ੁਰੂ

ਰਾਜਪੁਰਾ 4 ਨਵੰਬਰ ,ਬੋਲੇ ਪੰਜਾਬ ਬਿਊਰੋ :

ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਮਨਜੀਤ ਸਿੰਘ ਬਲਾਕ ਕਾਊਂਸਲਰ ਬਲਾਕ ਰਾਜਪੁਰਾ-1 ਨੇ ਦੱਸਿਆ ਕਿ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਦੇ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ, ਸਕਿਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਭਵਿੱਖ ਵਿੱਚ ਸਟਰੀਮਾਂ ਦੀ ਚੋਣ ਅਤੇ ਉਹਨਾਂ ਸੰਬੰਧੀ ਨੌਕਰੀਆਂ ਅਤੇ ਕਿੱਤਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸੇ ਲੜੀ ਤਹਿਤ ਬਲਾਕ ਰਾਜਪੁਰਾ-1 ਦੇ ਸਰਕਾਰੀ ਹਾਈ ਸਕੂਲ ਖੇੜੀ ਗੰਡਿਆਂ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕੀਤਾ ਗਿਆ। ਇਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਦੇ ਉਦੇਸ਼ ਬਾਰੇ ਪੁੱਛਣ ਉਪਰੰਤ ਵੱਖ-ਵੱਖ ਸਟਡੀ ਸਟਰੀਮਾਂ ਦੀ ਚੋਣ ਬਾਰੇ ਜਾਣਕਾਰੀ ਦਿੱਤੀ। ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਵੋਕੇਸ਼ਨਲ ਸਟਰੀਮਾਂ ਦੀ ਚੋਣ ਦੇ ਨਾਲ-ਨਾਲ ਉਚੇਰੀ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਰਿਸੋਰਸ ਪਰਸਨ ਰਾਜਿੰਦਰ ਸਿੰਘ ਚਾਨੀ ਨੇ ਬੱਚਿਆਂ ਨੂੰ ਸਵੈ-ਰੋਜਗਾਰ ਲਈ ਆਈਟੀਆਈ ਕੋਰਸਾਂ ਅਤੇ ਬਹੁ-ਤਕਨੀਕੀ ਡਿਪਲੋਮਾ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ। ਸਕੂਲ ਦੇ ਹੈੱਡ ਮਾਸਟਰ ਨਾਇਬ ਸਿੰਘ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਣ ਅਤੇ ਜ਼ਿੰਦਗੀ ਦੇ ਕਿੱਤਾ ਮੁਖੀ ਨਿਸ਼ਾਨੇ ਨੂੰ ਪ੍ਰਾਪਤ ਕਰਨ ਲਈ ਅਨੁਸ਼ਾਸਿਤ ਢੰਗ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸੀਨੀਅਰ ਅਧਿਆਪਕ ਭੁਪਿੰਦਰ ਸਿੰਘ ਸਸ ਮਾਸਟਰ, ਸਕੂਲ ਕਾਊਂਸਲਰ ਰਮਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਵਿਦਿਆਰਥੀਆਂ ਨੇ ਆਪਣੇ ਕੈਰੀਅਰ ਗਾਈਡੈਂਸ ਸੰਬੰਧੀ ਰਿਸੋਰਸ ਪਰਸਨਾਂ ਤੋਂ ਸਵਾਲ ਵੀ ਪੁੱਛੇ। ਇਸ ਮੌਕੇ ਗਗਨਦੀਪ ਕੌਰ ਅੰਗਰੇਜ਼ੀ ਮਿਸਟ੍ਰੈਸ ਅਤੇ ਪਵਨ ਸ਼ਰਮਾ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।