ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਐੱਸ ਏ ਐਸ ਨਗਰ 4 ਨਵੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਬੀਬੀ ਉੱਤਮਜੀਤ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਸੇਵਕ ਸਿੰਘ ਜੀ , ਭਾਈ ਹਰਵਿੰਦਰ ਸਿੰਘ ਜੀ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਭਾਈ ਸਰੂਪ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ , ਭਾਈ ਇੰਦਰਜੀਤ ਸਿੰਘ, ਅਤੇ ਭਾਈ ਸੁਖਵਿੰਦਰ ੰਿਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 8 ਨਵੰਬਰ ਨੂੰ 56ਵੀਂ ਲੜੀ ਦੇ 5656 ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਕਰਵਾਇਆ ਜਾਵੇਗਾ ਇਸ ਦਿਨ ਸਵੇਰੇ 9 ਵਜੇ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜੱਥੇ, ਇੰਨਟਰਨੈਸ਼ਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ ।