ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ

ਪੰਜਾਬ

ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਹਮਲਾ ਕਰਕੇ ਵਰਦੀ ਪਾੜੀ


ਅੰਮ੍ਰਿਤਸਰ, 4 ਨਵੰਬਰ,ਬੋਲੇ ਪੰਜਾਬ ਬਿਊਰੋ :


ਪੁਲੀਸ ਥਾਣਾ ਸਦਰ ਨੇ ਡਿਊਟੀ ’ਤੇ ਮੌਜੂਦ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰਨ ਅਤੇ ਕੱਪੜੇ ਪਾੜਨ ਦੇ ਮਾਮਲੇ ਵਿੱਚ ਲਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਨਿਰਮਲ ਸਿੰਘ, ਰਾਜਿੰਦਰ ਕੌਰ ਅਤੇ ਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕਰਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹੈੱਡ ਕਾਂਸਟੇਬਲ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਕਾਂਸਟੇਬਲ ਹਰਵਿੰਦਰ ਸਿੰਘ ਦੇ ਨਾਲ ਡਿਊਟੀ ‘ਤੇ ਸੀ ਅਤੇ ਮੋਟਰਸਾਈਕਲ ‘ਤੇ ਮੁਸਤਫਾਬਾਦ ‘ਚ ਗਸ਼ਤ ਕਰ ਰਹੇ ਸਨ ਤਾਂ ਮੁਲਜ਼ਮਾਂ ਨੇ ਉਨ੍ਹਾਂ ‘ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।