ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ‘ਚ  ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ

ਪੰਜਾਬ


ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਚਾਰ ਦਿਨਾਂ ਦੌਰੇ ਦੌਰਾਨ ਦਿੱਤੀ ਜਾਣਕਾਰੀ


ਜਲਾਲਾਬਾਦ, 5 ਨਵੰਬਰ,ਬੋਲੇ ਪੰਜਾਬ ਬਿਊਰੋ ;


ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਚਾਰ ਦਿਨਾਂ ਦੌਰੇ ਦੀ ਸੁਰੂਆਤ ਕਰਦਿਆਂ ਜਾਣਕਾਰੀ ਦਿੱਤੀ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹਿਆਂ ਵਿਚ  ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੰਨ੍ਹਾਂ ਕਮੇਟੀਆਂ ਵੱਲੋਂ ਸਰਹੱਦੀ ਖੇਤਰਾਂ ਵਿਚ ਜਨਜਾਗਰੂਕਤਾ ਲਈ ਨਿਭਾਈ ਜਾ ਰਹੀ ਭੁਮਿਕਾ ਦੀ ਸਲਾਘਾ ਕੀਤੀ ਤੇ ਆਖਿਆ ਕਿ ਹਰੇਕ ਕਮੇਟੀ ਤੋਂ ਮੈਂਬਰਾਂ ਦਾ ਰਾਜਭਵਨ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ ਤਾਂ  ਜੋ ਉਹ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਜਾਣ ਸਕਣ।    
ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਜੋਧਾ ਭੈਣੀ ਵਿਚ ਜ਼ਿਲ੍ਹੇ ਦੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੀਨੇ ਵਿਚ ਘੱਟੋ ਘੱਟ ਇਕ ਵਾਰ ਬੈਠਕ ਜਰੂਰ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਦੀ ਸੁਰੱਖਿਆ ਕਮੇਟੀ ਲਈ ਇਕ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।