ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਹਰਾ ਅਤੇ ਪਬਰੀ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ
ਰਾਜਪੁਰਾ 5 ਨਵੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਮਨਜੀਤ ਸਿੰਘ ਬਲਾਕ ਕਾਊਂਸਲਰ ਬਲਾਕ ਰਾਜਪੁਰਾ-1 ਨੇ ਦੱਸਿਆ ਕਿ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਦੇ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ, ਸਕਿਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਹਰਾ ਵਿਖੇ ਪ੍ਰਿੰਸੀਪਲ ਕਰਮਜੀਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਦੀ ਦੇਖ-ਰੇਖ ਵਿੱਚ ਵੱਖ-ਵੱਖ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਨੌਕਰੀਆਂ ਅਤੇ ਕਿੱਤਿਆਂ ਦੀ ਜਾਣਕਾਰੀ ਦਿੱਤੀ ਗਈ। ਸਕੂਲਾਂ ਦੇ ਵਿਦਿਆਰਥੀਆਂ ਨੂੰ ਜਿੰਦਗੀ ਦੇ ਟੀਚੇ ਨੂੰ ਮਿੱਥਣ, ਉਸ ਦੀ ਪ੍ਰਾਪਤੀ ਲਈ ਸਹੀ ਅਕਾਦਮਿਕ ਅਤੇ ਕਿੱਤਾ ਮੁਖੀ ਸਿੱਖਿਆ ਦੀ ਪ੍ਰਾਪਤੀ ਲਈ ਸਿੱਖਿਆ ਸੰਸਥਾਨਾਂ ਦੀ ਚੋਣ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਤਿਆਰੀ, ਸਵੈ ਰੋਜ਼ਗਾਰ ਲਈ ਰਾਜ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਜਾਂ ਅਨੁਦਾਨ ਬਾਰੇ ਵੀ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਰਿਸੋਰਸ ਪਰਸਨਾਂ ਨੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਮਾਸ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਰਾਜਿੰਦਰ ਸਿੰਘ ਚਾਨੀ ਕਰੀਅਰ ਕਾਊਂਸਲਰ, ਸੁਖਵਿੰਦਰ ਕੌਰ ਲੈਕਚਰਾਰ, ਨਿਸ਼ਾ ਰਾਣੀ ਸਾਇੰਸ ਮਿਸਟ੍ਰੈਸ, ਰਵਦੀਪ ਸਿੰਘ ਸਾਇੰਸ ਮਾਸਟਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।