ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ
ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ :
ਸ਼ਿਵ ਸੈਨਾ ਆਗੂ ਗੁਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ ਤੱਕ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਇਸ ਮਾਮਲੇ ਦਾ ਪਰਦਾਫਾਸ਼ ਕਰਨ ਜਾ ਰਹੇ ਹਨ ਅਤੇ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਵਿੱਚ ਵੱਡੇ ਖੁਲਾਸੇ ਕਰਨ ਜਾ ਰਹੇ ਹਨ।
ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਰਾਤ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਦੇ ਘਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ 3 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਉਨ੍ਹਾਂ ‘ਚੋਂ ਇਕ ਨੌਜਵਾਨ ਨੇ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਘਰ ‘ਤੇ ਪੈਟਰੋਲ ਬੰਬ ਸੁੱਟ ਦਿੱਤਾ। ਘਰ ਦੇ ਮੁੱਖ ਗੇਟ ‘ਤੇ ਪੈਟਰੋਲ ਬੰਬ ਸੁੱਟਿਆ ਗਿਆ, ਜਿਸ ਕਾਰਨ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਦੇ ਨਾਲ ਹੀ ਹਮਲੇ ਤੋਂ ਬਾਅਦ ਹਰਕੀਰਤ ਸਿੰਘ ਨੂੰ ਧਮਕੀ ਭਰੇ ਸੰਦੇਸ਼ ਮਿਲੇ।