ਕਿਸਾਨ ਨੇ ਪਰਾਲੀ ਨੂੰ ਲਾਈ ਅੱਗ, ਮੌਕੇ ‘ਤੇ ਪਹੁੰਚ ਗਈ ਪੁਲਿਸ

ਪੰਜਾਬ

ਕਿਸਾਨ ਨੇ ਪਰਾਲੀ ਨੂੰ ਲਾਈ ਅੱਗ, ਮੌਕੇ ‘ਤੇ ਪਹੁੰਚ ਗਈ ਪੁਲਿਸ


ਭਵਾਨੀਗੜ੍ਹ, 6 ਨਵੰਬਰ,ਬੋਲੇ ਪੰਜਾਬ ਬਿਊਰੋ :


ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ।
ਜਿਸ ਕਾਰਨ ਸਮਾਣਾ ਰੋਡ ‘ਤੇ ਪਿੰਡ ਬਾਲਦ ਵਿਖੇ ਇੱਕ ਕਿਸਾਨ ਵੱਲੋਂ ਖੇਤ ਵਿੱਚ ਪਰਾਲੀ ਨੂੰ ਲਾਈ ਗਈ ਅੱਗ ਨੂੰ ਉਪ ਮੰਡਲ ਮੈਜਿਸਟਰੇਟ ਰਵਿੰਦਰ ਬਾਂਸਲ ਅਤੇ ਡੀਐਸਪੀ ਰਾਹੁਲ ਕੌਸ਼ਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਖੁਦ ਬੁਝਾਇਆ।
ਇਸ ਦੌਰਾਨ ਡੀ.ਐਸ.ਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਪਿੰਡਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਦੋਂ ਵੀ ਕਿਸੇ ਪਿੰਡ ‘ਚ ਪਰਾਲੀ ਸਾੜਨ ਵਰਗੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ‘ਤੇ ਹੀ ਅੱਗ ‘ਤੇ ਕਾਬੂ ਪਾਇਆ ਜਾਂਦਾ ਹੈ ਅਤੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਥਾਣਾ ਮੁਖੀ ਸਬ-ਇੰਸਪੈਕਟਰ ਗੁਰਨਾਮ ਸਿੰਘ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।