ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਖੰਨਾ ਤੋਂ ਜਲਦ ਹੋਵੇਗਾ ਸ਼ੁਰੂ
ਖੰਨਾ, 6 ਨਵੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਨੂੰ ਕੂੜਾ ਮੁਕਤ ਬਣਾਉਣ ਦਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 8 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰੋਜੈਕਟ 1 ਦਸੰਬਰ 2024 ਤੋਂ ਇੱਕ ਸਾਲ ਲਈ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਪਾਇਲਟ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾਵੇਗਾ।ਉਦਯੋਗ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਨੂੰ ਕੂੜਾ ਮੁਕਤ ਬਣਾਉਣ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ‘ਚੋਂ ਕੂੜਾ-ਕਰਕਟ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਸੁੰਦਰ ਹੋਵੇਗੀ।