ਸਿਰਫ ਇੱਕ ਫੋਨ ਕਾਲ ਕਾਰਨ ਮੈਨੂੰ ਬਸਪਾ ‘ਚੋਂ ਕੱਢਿਆ : ਜਸਬੀਰ ਸਿੰਘ ਗੜ੍ਹੀ
ਚੰਡੀਗੜ੍ਹ, 6 ਨਵੰਬਰ, ਬੋਲੇ ਪੰਜਾਬ ਬਿਊਰੋ :
ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦੱਸਿਆ ਹੈ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਕਰੀਬੀ ਮੇਵਾ ਲਾਲ ਨੂੰ ਸ਼ਿਕਾਇਤ ਕਰਨ ਲਈ ਕੀਤਾ ਸੀ।ਜਿਸ ਤੋਂ ਬਾਅਦ ਪਾਰਟੀ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਨੇ ਮੇਵਾ ਲਾਲ ਤੋਂ ਮਾਇਆਵਤੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਗੜ੍ਹੀ ਦੀ ਥਾਂ ‘ਤੇ ਬਸਪਾ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਨਵਾਂ ਪ੍ਰਧਾਨ ਬਣਾਇਆ ਹੈ।
ਇਸ ਤੋਂ ਇਲਾਵਾ ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੈਂ ਆਪਣੀ ਹਾਈਕਮਾਂਡ ਦੇ ਫੈਸਲੇ ਦਾ ਸਨਮਾਨ ਕਰਦਾ ਹਾਂ। ਮੈਂ ਭੈਣ ਮਾਇਆਵਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰਾਂਗਾ। ਮੈਂ ਆਪਣੇ ਕਾਰਜਕਾਲ ਦੌਰਾਨ ਸਾਰੇ ਵਰਕਰਾਂ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਬੜੀ ਹਿੰਮਤ ਅਤੇ ਤਾਕਤ ਨਾਲ ਮੇਰਾ ਸਾਥ ਦਿੱਤਾ।