ਸੂਬਾ ਕਮੇਟੀ ਮੀਟਿੰਗ ਵਿੱਚ ਲਿਆ ਫੈਸਲਾ ਸਾਰੇ ਜਿਲਿਆਂ ਨੂੰ ਕੋਟੇ ਲਾਏ ਗਏ
ਚੰਡੀਗੜ੍ਹ 7 ਅਕਤੂਬਰ,ਬੋਲੇ ਪੰਜਾਬ ਬਿਊਰੋ ;
ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਮੁੱਖ ਦਫਤਰ 1406/22 ਬੀ ਚੰਡੀਗੜ੍ਹ) ਦੀ ਮੀਟਿੰਗ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਹੇਠ ਹੋਈ। ਜਿਸ ਵਿੱਚ ਪੀ.ਐਸ.ਐਸ.ਐਫ ਦੇ ਸੂਬਾ ਜਰਨਲ ਸਕੱਤਰ ਤੀਰਥ ਬਾਸੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਇਸ ਸੂਬਾ ਪੱਧਰੀ ਮੀਟਿੰਗ ਵਿੱਚ 16-17 ਨਵੰਬਰ ਨੂੰ ਜਲੰਧਰ ਵਿਖੇ ਹੋ ਰਹੇ ਸੁਬਾਈ ਡੈਲੀਗੇਟ ਅਜਲਾਸ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਤੇ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਸਾਰੇ ਜਿਲਿਆਂ ਨੂੰ ਡੈਲੀਗੇਟਾਂ ਦੀ ਵੰਡ ਕੀਤੀ ਗਈ। ਬਿਆਨ ਜਾਰੀ ਕਰਦਿਆਂ ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ,ਗੁਰਵਿੰਦਰ ਸਿੰਘ ਚੰਡੀਗੜ੍ਹ,,ਅਮਰੀਕ ਸਿੰਘ, ਸੁਖਚੈਨ ਸਿੰਘ ,ਬਲਰਾਜ ਮੌੜ, ਸਤਨਾਮ ਸਿੰਘ,ਲਖਵੀਰ ਭਾਗੀਵਾਂਦਰ, ਸੁਖਦੇਵ ਚੰਗਾਲੀਵਾਲਾ, ਰਣਬੀਰ ਟੂਸੇ,ਅਮਰਜੀਤ ਕੁਮਾਰ,ਕਰਮ ਸਿੰਘ ਰੋਪੜ,ਦਰਸ਼ਨ ਨੰਗਲ, ਮੋਹਣ ਸਿੰਘ ਪੂਨੀਆ, ਸੁਖਦੇਵ ਜਾਜਾ, ਨੇ ਕਿਹਾ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾ ਦੇ ਫੀਲਡ ਮੁਲਾਜ਼ਮ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਹੁਣ ਝੰਡਾ ਮਾਰਚ ਜਿਮਨੀ ਚੋਣਾਂ ਅੱਗੇ ਹੋਣ ਕਾਰਨ18 ਨਵੰਬਰ ਨੂੰ ਕਰਨਗੇ ਕਿਉਂਕਿ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਪਹਿਲੇ ਜਲ ਸਪਲਾਈ ਮੰਤਰੀ ਤੇ ਵਿਭਾਗੀ ਮੁੱਖੀ ਵੱਲੋਂ ਮੀਟਿੰਗਾਂ ਵਿੱਚ ਮੰਗਾਂ ਮੰਨਣ ਤੋਂ ਬਾਅਦ ਵੀ ਮਸਲੇ ਹੱਲ ਨਹੀਂ ਕੀਤੇ ਗਏ ਜਿਸ ਕਾਰਨ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਮੁਲਾਜਮਾਂ ਦੀਆਂ ਮੰਗਾਂ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣਾ ਲੰਬੇ ਸਮੇਂ ਤੋਂ ਇਹਨਾਂ ਕੇਸਾਂ ਨੂੰ ਲਟਕਾਇਆ ਜਾ ਰਿਹਾ ਹੈ,ਜਦੋਂ ਕਿ ਬੜੇ ਦੁੱਖ ਦੀ ਗੱਲ ਹੈ ਕਿ ਮਹਿਕਮੇ ਵਿੱਚ ਕਰੀਬ 100 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਕੰਨਟੈਕਟ,ਆਊਟਸੋਰਸਿੰਗ, ਇੰਨਲਿਸਟਮਿੰਟ ਕਾਮੇ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ 15-15 ਸਾਲ ਕੰਮ ਕਰਦਿਆਂ ਹੋ ਗਏ ਮਹਿਕਮਾ ਕੋਈ ਪੋਲਿਸੀ ਨਹੀਂ ਬਣਾ ਰਿਹਾ ਇਹਨਾਂ ਨੂੰ ਮਹਿਕਮੇ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ ਜਦੋਂ ਕਿ ਮਹਿਕਮੇ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ।
, ਦਰਜਾ ਚਾਰ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕਰਕੇ ਪ੍ਰਮੋਟ ਨਹੀਂ ਕੀਤਾ ਜਾ ਰਿਹਾ ਦਰਜਾ ਚਾਰ ਕਰਮਚਾਰੀਆਂ ਨੂੰ ਪ੍ਮੋਟ ਕੀਤਾ ਜਾਵੇ, ਮਹਿਕਮੇ ਅਧੀਨ ਦਰਜਾ ਤਿੰਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪਦ ਉੱਨਤ ਨਹੀਂ ਕੀਤਾ ਜਾ ਰਿਹਾ, ਵਿਭਾਗ ਵਿੱਚ ਖਾਲੀ ਪਈਆਂ ਪੋਸਟਾਂ ਤੁਰੰਤ ਭਰੀਆਂ ਜਾਣ, ਫੀਲਡ ਮੁਲਾਜ਼ਮਾਂ ਦੀਆਂ ਬਦਲੀਆਂ ਵਿਦੇਸ਼ ਜਾਣ ਲਈ ਛੁੱਟੀ ਲੀਵ ਇਨ ਕੈਸ਼ਮਟ ਜੀਪੀਐਫ ਦੇ ਕੇਸ ਹੇਠਲੇ ਮੰਡਲ ਪੱਧਰ ਤੇ ਕੀਤੇ ਜਾਣ ,ਜੀ ਪੀ ਐਫ ਅਤੇ ਐਨ ਪੀ ਐਸ ਦੇ ਕੇਸ ਲੰਮੇ ਸਮੇਂ ਤੋਂ ਰੁਲ਼ ਰਹੇ ਹਨ ,ਰਿੱਟ ਪਟੀਸ਼ਨਾ ਦੇ ਬਕਾਇਆਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਪੇ ਕਮਿਸ਼ਨ ਦੇ ਬਕਾਏ ਰਿਲੀਜ਼ ਕਰਨਾ, ਮਹਿਕਮਾ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨਾ, ਰਹਿੰਦੀਆਂ ਡੀਏ ਦੀਆਂ ਕਿਸਤਾਂ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਦਰਜਾ ਤਿੰਨ ਫੀਲਡ ਕਰਮਚਾਰੀਆਂ ਨੂੰ ਕੰਨਵੈਨਸ ਅਲਾਊਸ ਦੇਣਾ,ਅਤੇ ਹੋਰ ਮੰੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਹੀਂ ਹੋ ਰਿਹਾ, ਮਹਿਕਮੇ ਦੇ ਅਧਿਕਾਰੀਆਂ ਵੱਲੋਂ ਟਾਲ ਮਟੋਲ ਕੀਤੀ ਜਾ ਰਹੀ ਹੈ ਪੈ੍ਸ ਬਿਆਨ ਜਾਰੀ ਕਰਦਿਆਂ ਸੂਬਾ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਸੂਬਾ ਕਮੇਟੀ ਮੀਟਿੰਗ ਵਿੱਚ ਸਟੇਟ ਆਗੂ ਤੇ ਵੱਖ-ਵੱਖ ਜਿਲਿਆਂ ਤੋਂ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਫੈਸਲਾ ਕੀਤਾ ਕਿ ਹੈ ਕਿ ਸਰਕਾਰ ਤੇ ਜਲ ਸਪਲਾਈ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੀਟਿੰਗ ਦਾ ਸਮਾਂ ਦੇ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾਂ ਕੀਤਾ ਗਿਆ ਤਾਂ ਮਿਤੀ 18 ਨਵੰਬਰ ਨੂੰ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਝੰਡੇ ਹੇਠ ਵੱਖ-ਵੱਖ ਵਿਭਾਗਾਂ ਦੇ ਪੀ ਡਬਲਿਯੂ ਡੀ, ਜਲ ਸਪਲਾਈ, ਸੀਵਰੇਜ ਬੋਰਡ, ਨਹਿਰੀ ਕਾਮੇ ਪੰਜਾਬ ਸਰਕਾਰ ਖਿਲਾਫ਼ ਜਿਮਨੀ ਚੋਣ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਸਰਕਾਰ ਖਿਲਾਫ਼ ਰੋਸ ਪ੍ਗਟ ਕਰਦਿਆਂ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜਮ ਸ਼ਾਮਲ ਹੋਣਗੇ।