ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ


ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ ;


ਪੰਜਾਬ ਸਰਕਾਰ ਨੇ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ।
ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ ‘ਤੇ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਵਿਭਾਗ ਨੂੰ ਇਸ ਸਬੰਧੀ ਫ਼ਿਰੋਜ਼ਪੁਰ ਦੇ ਡੀ.ਸੀ. ਵਲੋਂ ਦੱਸਿਆ ਗਿਆ ਸੀ।ਉਨ੍ਹਾਂ ਪੱਤਰ ਵਿੱਚ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਫ਼ਿਰੋਜ਼ਪੁਰ ਦੀ ਨਿਗਰਾਨੀ ਹੇਠ ਮੈਸਰਜ਼ ਸਚਦੇਵਾ ਟਰੈਂਡਜ਼ ਦੇ ਵੱਖ-ਵੱਖ ਗੁਦਾਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ 161.8 ਮੀਟ੍ਰਿਕ ਟਨ ਡੀ.ਏ.ਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਹੋਈ ਪਾਈ ਗਈ ਸੀ। ਜਾਂਚ ਦੌਰਾਨ ਫਰਮ ਦੇ ਮਾਲਕਾਂ ਵੱਲੋਂ ਇਸ ਸਬੰਧੀ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *