ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ

ਪੰਜਾਬ

ਕੇਂਦਰੀ ਜੇਲ੍ਹ ਕਪੂਰਥਲਾ ਦੇ ਕੈਦੀ ਦੀ ਵਿਗੜੀ ਸਿਹਤ, ਮੌਤ

ਕਪੂਰਥਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ :

ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਸਿਹਤ ਖ਼ਰਾਬ ਹੋਣ ‘ਤੇ ਜਦੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਨੇ ਦੱਸਿਆ ਕਿ ਕਰਨਪਾਲ ਗੋਇਲ ਪੁੱਤਰ ਸਰੂਪ ਚੰਦ ਜਿਸ ਨੂੰ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਵਿਖੇ ਸਿਹਤ ਖ਼ਰਾਬ ਹੋਣ ‘ਤੇ ਇਲਾਜ ਲਈ ਬੀਤੀ ਦੇਰ ਸ਼ਾਮ ਲੈ ਕੇ ਆਏ, ਪਰ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਦੀ ਮੌਤ ਪਹਿਲਾਂ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਕੇ ਅਗਲੇਰੀ ਕਾਰਵਾਈ ਲਈ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।