ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

ਪੰਜਾਬ

ਪੁਲਿਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ


ਮੋਗਾ, 8 ਨਵੰਬਰ,ਬੋਲੇ ਪੰਜਾਬ ਬਿਊਰੋ:


ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਬੀਤੀ ਦੇਰ ਰਾਤ ਪਿੰਡ ਬਿਲਾਸਪੁਰਾ ਤੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਐਸਪੀ ਡੀ ਲਵਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਕੌਰ ਜੋ ਕਿ ਮਧੇਕੇ ਰੋਡ ਨਿਹਾਲ ਸਿੰਘ ਵਾਲਾ ’ਚ ਰਹਿੰਦੀ ਹੈ। ਇਸ ਟਾਈਮ ਉਹ ਬਿਲਾਸਪੁਰ ਵਿਚ ਕਿਸੇ ਨੂੰ ਨਸ਼ਾ ਵੇਚਣ ਗਈ ਹੈ ਅਤੇ ਦੇਰ ਰਾਤ 9 ਵਜੇ ਦੇ ਕਰੀਬ ਮੌਕੇ ’ਤੇ ਜਾ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਦੀ ਡਰੱਗ ਮਨੀ ਮਿਲੀ।
ਪੁਲਿਸ ਨੇ ਮੌਕੇ ’ਤੇ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗੇ ਰਿਮਾਂਡ ਲੈ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਖੁਲਾਸੇ ਹੋ ਸਕਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।