ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ ਦੋ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ :
ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ ‘ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ।