ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਚੰਡੀਗੜ੍ਹ

ਬਲਵੰਤ ਸਿੰਘ ਰਾਜੋਆਣਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ


ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਸਬੰਧ ਵਿੱਚ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ ਅਤੇ ਬਲਵੰਤ ਸਿੰਘ ਦੇ ਵੱਡੇ ਭਰਾ ਸਨ।
ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਲਈ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਦੇ ਵਿੰਨੀਪੈੱਗ ਗਏ ਸਨ, ਇਸੇ ਦੌਰਾਨ ਉਨ੍ਹਾਂ ਦੀ ਕੈਨੇਡਾ ਵਿਖੇ ਬੀਤੀ 4 ਨਵੰਬਰ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਫਿਲਹਾਲ ਉਨ੍ਹਾਂ ਦੀ ਦੇਹ ਪੋਸਟਮਾਰਟਮ ਲਈ ਹਸਪਤਾਲ ਦੇ ਕਬਜ਼ੇ ਵਿਚ ਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਵੀ ਵਿੰਨੀਪੈੱਗ ਵਿਖੇ ਹੀ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।