ਲੁਧਿਆਣਾ ’ਚ ਹੋ ਰਹੇ ਸਹੁੰ ਚੁੱਕ ਸਮਾਗਮ ’ਚ 4 ਜ਼ਿਲ੍ਹਿਆਂ ਦੇ 3200 ਸਰਪੰਚ ਨਹੀਂ ਚੁੱਕਣਗੇ ਸਹੁੰ
ਚੰਡੀਗੜ੍ਹ, 8 ਨਵੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸੇ ਦੌਰਾਨ ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 ਜ਼ਿਲ੍ਹਿਆਂ ਦੇ 81808 ਨਵੇਂ ਚੁਣੇ ਗਏ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।
ਇਹ ਫੈਸਲਾ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਮੁਕਤਸਰ ਅਤੇ ਬਰਨਾਲਾ ਸ਼ਾਮਲ ਹਨ। ਇੱਥੇ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 13,147 ਗ੍ਰਾਮ ਪੰਚਾਇਤਾਂ ਹਨ।