ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 2 ਲੜਕੀਆਂ ਸਮੇਤ 7 ਗਿ੍ਫ਼ਤਾਰ
ਅੰਮ੍ਰਿਤਸਰ, 8 ਨਵੰਬਰ,ਬੋਲੇ ਪੰਜਾਬ ਬਿਊਰੋ ;
ਸ਼ਹਿਰ ‘ਚ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ।ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਰਣਜੀਤ ਐਵੀਨਿਊ ਡੀ ਬਲਾਕ ‘ਚ ਸਥਿਤ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰ ਕੇ 2 ਲੜਕੀਆਂ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਿਸ਼ਭ, ਜਸਵੰਤ ਸਿੰਘ, ਮਹਿਕ ਪ੍ਰੀਤ ਸਿੰਘ, ਅਮਰਪਾਲ ਸਿੰਘ, ਜਸਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਵਜੋਂ ਹੋਈ ਹੈ।
ਫਿਲਹਾਲ ਇੰਸਪੈਕਟਰ ਸੁਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਸਾਰੇ ਮੁਲਜ਼ਮਾਂ ਖਿਲਾਫ ਇਮੋਰਲ ਟਰੈਫਿਕਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੰਸਪੈਕਟਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਰਣਜੀਤ ਐਵੀਨਿਊ ‘ਤੇ ਸਥਿਤ ਟੈਟੂ ਨੇਸ਼ਨ ਸਪਾ ਸੈਂਟਰ ‘ਚ ਕੁਝ ਲੋਕ ਦੇਹ ਵਪਾਰ ਦਾ ਧੰਦਾ ਚਲਾ ਰਹੇ ਹਨ ਅਤੇ ਆਉਣ ਜਾਣ ਵਾਲੇ ਗਾਹਕਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ। ਇਸ ਸਬੰਧੀ ਛਾਪੇਮਾਰੀ ਕੀਤੀ ਗਈ ਅਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।