ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ 56ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ


ਐੱਸ ਏ ਐੱਸ ਨਗਰ ,8 ਨਵੰਬਰ ,ਬੋਲੇ ਪੰਜਾਬ ਬਿਊਰੋ :

ਧੰਨ ਧੰਨ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 56ਵੀਂ ਲੜੀ ਦੇ 5656ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੀਬੀ ਸਤਨਾਮ ਕੌਰ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ।  ਬੀਬੀ ਸਿਮਰਨ ਕੌਰ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸੰਤ ਬਾਬਾ ਕੁਲਦੀਪ ਸਿੰਘ ਜੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ  ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਜੀ ਖਾਲਸਾ, ਸ਼੍ਰੋਮਣੀ ਪ੍ਰਚਾਰਕ ਭਾਈ ਰਾਜਪਾਲ ਸਿੰਘ ਜੀ ,ਭਾਈ ਪਰਵਿੰਦਰ ਸਿੰਘ ਜੀ, ਅਕਾਲ ਕਵੀਸ਼ਰੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੋਸਾਇਟੀ, ਭਾਈ ਨਿਰਮੈਲ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ  ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਜੀ , ਭਾਈ ਜਸਵਿੰਦਰ ਸਿੰਘ ਅਤੇ  ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਕਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਤੇ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਈ ਮਹਾਪੁਰਸ਼ਾਂ ਨੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕੀਤੇ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਲੱਡੂ, ਜਲੈਬੀਆਂ ਕਈ ਤਰਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਅਤੁੱਟ ਲੰਗਰ ਵਿੱਚ ਸੰਗਤਾਂ ਨੂੰ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋਂ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ ਜੀ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜਗ ਦਾ ਆਯੋਜਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *