ਜਿਨਸੀ ਸ਼ੋਸ਼ਣ ਦੇ ਦੋਸ਼ ਤਹਿਤ ਐਸਡੀਐਮ ਗ੍ਰਿਫਤਾਰ

ਚੰਡੀਗੜ੍ਹ

ਜਿਨਸੀ ਸ਼ੋਸ਼ਣ ਦੇ ਦੋਸ਼ ਤਹਿਤ ਐਸਡੀਐਮ ਗ੍ਰਿਫਤਾਰ


ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ;


HCS ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੁਲਭੂਸ਼ਣ ਬਾਂਸਲ ‘ਤੇ ਦਲਿਤ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ ਨੇ ਦੋਸ਼ ਲਾਇਆ ਕਿ ਅਧਿਕਾਰੀ ਨੇ ਬੰਦੂਕ ਦੀ ਨੋਕ ‘ਤੇ ਉਸ ਦੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ।
ਪੀੜਤ ਨੇ ਐਸਸੀ ਕਮਿਸ਼ਨ, ਸੀਐਮ ਵਿੰਡੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹਾਂਸੀ ਵਿੱਚ ਐਸਡੀਐਮ ਵਜੋਂ ਤਾਇਨਾਤ ਕੁਲਭੂਸ਼ਣ ਬਾਂਸਲ ਨੂੰ 7 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਸ ਦੇ ਖ਼ਿਲਾਫ਼ ਹਿਸਾਰ ਦੀ ਸਿਵਲ ਲਾਈਨ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕੀਤੇ ਸਨ।
ਹਾਂਸੀ ਵਿੱਚ ਐਸਡੀਐਮ ਵਜੋਂ ਤਾਇਨਾਤ ਐਚਸੀਐਸ ਅਧਿਕਾਰੀ ਕੁਲਭੂਸ਼ਣ ਬਾਂਸਲ ਉੱਤੇ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਪੀੜਤ ਨੇ ਦੱਸਿਆ ਕਿ ਉਹ ਮਸਾਜ ਥੈਰੇਪਿਸਟ ਦਾ ਕੰਮ ਕਰਦਾ ਹੈ। ਮਸਾਜ ਕਰਵਾਉਣ ਦੇ ਬਹਾਨੇ ਦੋਸ਼ੀ ਅਧਿਕਾਰੀ ਨੇ ਪ੍ਰਾਈਵੇਟ ਪਾਰਟ ਦੀ ਮਸਾਜ ਕਰਵਾਈ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਸਤੌਲ ਤਾਣ ਕੇ ਧਮਕੀ ਦਿੱਤੀ। ਪੀੜਤ ਨੇ ਉੱਚ ਅਧਿਕਾਰੀਆਂ ਨੂੰ ਇੱਕ ਵੀਡੀਓ ਵੀ ਭੇਜੀ ਹੈ, ਜਿਸ ਵਿੱਚ ਅਧਿਕਾਰੀ ਉਸ ਨਾਲ ਦੁਰਵਿਵਹਾਰ ਕਰਦਾ ਨਜ਼ਰ ਆ ਰਿਹਾ ਹੈ।

Leave a Reply

Your email address will not be published. Required fields are marked *