ਲੁਧਿਆਣਾ ‘ਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਤੇ ਸਾਥੀ ‘ਤੇ ਗੋਲੀਬਾਰੀ

ਪੰਜਾਬ

ਲੁਧਿਆਣਾ ‘ਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਤੇ ਸਾਥੀ ‘ਤੇ ਗੋਲੀਬਾਰੀ


ਲੁਧਿਆਣਾ, 9 ਨਵੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੇ ਸੀਐਮਸੀ ਚੌਕ ਨੇੜੇ ਜੁੱਤੀਆਂ ਦੀ ਦੁਕਾਨ ਦੇ ਮਾਲਕ ਅਤੇ ਉਸ ਦੇ ਕਾਰੋਬਾਰੀ ਸਾਥੀ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਪ੍ਰਿੰਕਲ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲੀਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਲੀ ਚਲਾਉਣ ਦਾ ਕਾਰਨ ਪ੍ਰਿੰਕਲ ਦਾ ਆਪਣੇ ਸਹੁਰਿਆਂ ਨਾਲ ਚੱਲ ਰਿਹਾ ਝਗੜਾ ਸੀ। ਪ੍ਰਿੰਕਲ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਇਹ ਹਮਲਾ ਉਸਦੇ ਸਹੁਰਿਆਂ ਅਤੇ ਰਿਸ਼ਤੇਦਾਰਾਂ ਨੇ ਕੀਤਾ ਹੈ।
ਡੀਸੀਪੀ ਨੇ ਦੱਸਿਆ ਕਿ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਿੰਕਲ ਨੇ ਪੁਲਿਸ ਨੂੰ ਦੱਸਿਆ ਕਿ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਉਸ ਨੇ ਵੀ ਆਪਣੀ ਲਾਇਸੰਸੀ ਪਿਸਤੌਲ ਨਾਲ ਜਵਾਬੀ ਗੋਲੀਬਾਰੀ ਕੀਤੀ, ਜਿਸ ਕਾਰਨ ਹਮਲਾਵਰਾਂ ਵਿੱਚੋਂ ਵੀ ਕੋਈ ਜ਼ਖ਼ਮੀ ਹੋਇਆ ਹੋ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।