ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ

Uncategorized

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ


ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ:


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ’ਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ’ਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜ਼ਪੁਰ ਦੀ ਗਹਿਨ ਪੜਤਾਲ ਉਪਰੰਤ ਮੁਕੱਦਮਾ ਨੰਬਰ 30 ਮਿਤੀ 04.11.2024 ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਜਿਸ ’ਚ ਠੇਕੇਦਾਰ ਮਹਾਂਵੀਰ ਸਿੰਘ ਪ੍ਰਾਈਮਵਿਜਨ ਕੰਪਨੀ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ।

Leave a Reply

Your email address will not be published. Required fields are marked *