ਸੁਲਤਾਨਪੁਰ ਲੋਧੀ ‘ਚ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਦੀ ਮੌਤ

ਪੰਜਾਬ

ਸੁਲਤਾਨਪੁਰ ਲੋਧੀ ‘ਚ ਕਾਰ ਡਿਵਾਈਡਰ ਨਾਲ ਟਕਰਾਈ, ਚਾਲਕ ਦੀ ਮੌਤ


ਕਪੂਰਥਲਾ, 9 ਨਵੰਬਰ,ਬੋਲੇ ਪੰਜਾਬ ਬਿਊਰੋ :


ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਦੇਰ ਰਾਤ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ‘ਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਦੇਰ ਰਾਤ ਇੱਕ ਕਾਰ ਤਲਵੰਡੀ ਚੌਧਰੀਆਂ ਤੋਂ ਸੁਲਤਾਨਪੁਰ ਲੋਧੀ ਨੂੰ ਜਾ ਰਹੀ ਸੀ। ਜਿਵੇਂ ਹੀ ਕਾਰ ਚਾਲਕ ਪਿੰਡ ਮੇਵਾ ਸਿੰਘ ਵਾਲਾ ਨੇੜੇ ਪਹੁੰਚਿਆ ਤਾਂ ਕਾਰ ਅਚਾਨਕ ਸੜਕ ‘ਤੇ ਡਿਵਾਈਡਰ ਨਾਲ ਟਕਰਾ ਗਈ। ਰਾਹਗੀਰਾਂ ਨੇ ਦੱਸਿਆ ਕਿ ਦੋ ਘੰਟੇ ਬੀਤ ਜਾਣ ’ਤੇ ਵੀ ਨਾ ਤਾਂ ਐਂਬੂਲੈਂਸ ਅਤੇ ਨਾ ਹੀ ਪੁਲੀਸ ਪਹੁੰਚੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।