ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ

ਪੰਜਾਬ

ਮੋਹਾਲੀ ‘ਚ ਲੜਕੀ ਨਾਲ ਬਲਾਤਕਾਰ

ਮੁਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ :

ਮੁਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਵਾਲੀ ਪੰਚਕੂਲਾ ਦੀ ਰਹਿਣ ਵਾਲੀ 19 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਆਪਣੇ ਬੌਸ ‘ਤੇ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਹੋਣ ‘ਤੇ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਫਿਲਹਾਲ ਪੀੜਤਾ ਦੀ ਸ਼ਿਕਾਇਤ ‘ਤੇ ਪੰਚਕੂਲਾ ਪੁਲਸ ਨੇ ਬਲਾਤਕਾਰ ਦੇ ਦੋਸ਼ ‘ਚ ਜ਼ੀਰੋ ਐੱਫ.ਆਈ.ਆਰ ਦਰਜ ਕਰਕੇ ਮਾਮਲਾ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ਥਾਣੇ ਨੂੰ ਭੇਜ ਦਿੱਤਾ ਹੈ। ਜ਼ੀਰਕਪੁਰ ਪੁਲਿਸ ਨੇ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੀੜਤਾ ਨੇ ਆਪਣੀ ਸ਼ਿਕਾਇਤ ‘ਚ ਕਿਹਾ ਕਿ ਉਹ ਪੰਚਕੂਲਾ ਦੀ ਰਹਿਣ ਵਾਲੀ ਹੈ ਅਤੇ ਆਪਣੇ ਬਿਮਾਰ ਮਾਤਾ-ਪਿਤਾ ਦੀ ਦੇਖਭਾਲ ਦਾ ਕੰਮ ਕਰਦੀ ਹੈ। ਕੁਝ ਸਮਾਂ ਪਹਿਲਾਂ ਉਹ ਮੁਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਇੱਕ ਪ੍ਰਾਪਰਟੀ ਦਫ਼ਤਰ ਵਿੱਚ ਕੰਮ ਕਰਨ ਲੱਗੀ, ਜਿੱਥੇ ਉਸ ਦਾ ਬੌਸ ਅਜੇ ਸੀ।ਪੀੜਤਾ ਅਨੁਸਾਰ 11 ਸਤੰਬਰ ਨੂੰ ਅਜੈ ਨੇ ਉਸ ਨੂੰ ਢਕੋਲੀ ਵਿੱਚ ਪਲਾਟ ਦਿਖਾਉਣ ਦਾ ਬਹਾਨਾ ਬਣਾ ਕੇ ਆਪਣੀ ਕਾਰ ਵਿੱਚ ਬਿਠਾ ਲਿਆ। ਵਾਪਸ ਆਉਂਦੇ ਸਮੇਂ ਉਸ ਨੇ ਉਸ ਨੂੰ ਨਸ਼ੀਲੀ ਕੋਲਡ ਡਰਿੰਕ ਪਿਲਾ ਦਿੱਤੀ, ਜਿਸ ਕਾਰਨ ਉਹ ਨਸ਼ੇ ਵਿਚ ਧੁੱਤ ਹੋ ਗਈ। ਇਸ ਤੋਂ ਬਾਅਦ ਅਜੈ ਉਸ ਨੂੰ ਬਲਟਾਣਾ ਸਥਿਤ ਆਪਣੇ ਦਫ਼ਤਰ ਲੈ ਗਿਆ ਅਤੇ ਕੈਬਿਨ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਘਰ ਭੇਜ ਦਿੱਤਾ। ਪੀੜਤਾ ਨੇ ਇਸ ਘਟਨਾ ਦੀ ਸ਼ਿਕਾਇਤ ਪੰਚਕੂਲਾ ਦੇ ਸੈਕਟਰ-5 ਥਾਣੇ ‘ਚ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਜ਼ੀਰੋ ਐੱਫਆਈਆਰ ਦਰਜ ਕਰਕੇ ਮਾਮਲਾ ਜ਼ੀਰਕਪੁਰ ਥਾਣੇ ਨੂੰ ਭੇਜ ਦਿੱਤਾ ਹੈ।

Leave a Reply

Your email address will not be published. Required fields are marked *