ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਆਉਣਗੇ

ਪੰਜਾਬ

ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਪੰਜਾਬ ਆਉਣਗੇ


ਲੁਧਿਆਣਾ, 12 ਨਵੰਬਰ,ਬੋਲੇ ਪੰਜਾਬ ਬਿਊਰੋ :


ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਅੱਜ 12 ਨਵੰਬਰ ਨੂੰ ਲੁਧਿਆਣਾ ਫੇਰੀ ਹੈ।ਇਸ ਫੇਰੀ ਨੂੰ ਲੈਕੇ ਡੀਸੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ ਪ੍ਰਧਾਨਗੀ ਕਰਨਗੇ, ਜੋ ਇੰਡੀਅਨ ਇਕੋਲੋਜੀਕਲ ਸੁਸਾਇਟੀ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਉਪ ਰਾਸ਼ਟਰਪਤੀ ਸਤਪਾਲ ਮਿੱਤਲ ਸਕੂਲ ਵਿਖੇ 32ਵੇਂ ਸਤਪਾਲ ਮਿੱਤਲ ਨੈਸ਼ਨਲ ਐਵਾਰਡੀ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੀਏਯੂ ਵਿਖੇ ਇੰਡੀਅਨ ਈਕੋਲੋਜੀਕਲ ਸੁਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਹਿੱਸਾ ਲੈਣਗੇ।
ਬੀਤੇ ਕੱਲ੍ਹ ਸੋਮਵਾਰ ਨੂੰ ਸਿਵਲ ਅਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੋਵਾਂ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।