ਗੁ: ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 10 ਤੋਂ 15 ਨਵੰਬਰ ਤਕ
ਮੋਹਾਲੀ 12 ਨਵੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਮਿਤੀ 10 ਨਵੰਬਰ ਤੋਂ 15 ਨਵੰਬਰ ਤੱਕ ਰੋਜ਼ਾਨਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ, ਭਾਈ ਪ੍ਰਿਤਪਾਲ ਸਿੰਘ ਜੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਜੀ ਪਟਿਆਲੇ ਵਾਲੇ, ਸਿੰਘ ਸਾਹਿਬ ਗਿਆਨੀ ਗੁਰਪ੍ਰੀਤ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ, ਭਾਈ ਅਜਮੇਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਇੰਦਰਜੀਤ ਸਿੰਘ ਜੀ ਨਾਨਕਸਰ ਵਾਲੇ, ਮੀਰੀ ਪੀਰੀ ਖਾਲਸਾ ਕੀਰਤਨੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਮਿਤਰ ਪਿਆਰੇ ਨੂੰ ਕੀਰਤਨੀ ਜੱਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਸੰਤ ਬਾਬਾ ਪਿਆਰਾ ਸਿੰਘ ਜੀ ਸਿਰਥਲੇ ਵਾਲੇ, ਸੰਤ ਬਾਬਾ ਕੁਲਦੀਪ ਸਿੰਘ ਜੀ ਅਤੇ ਉੱਚ ਕੋਟੀ ਦੇ ਸੰਤ ਵਿਦਵਾਨ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਨਗੇ। ਮਿਤੀ 13 ਨਵੰਬਰ ਨੂੰ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਵਾਲੇ ਦਿਨ 15 ਨਵੰਬਰ ਨੂੰ ਸਵੇਰੇ 09 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ। ਇਸ ਦਿਨ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ
32ਵਾਂ ਕੁਸ਼ਤੀ ਦੰਗਲ ਦੁਪਹਿਰ 1 ਵਜੇ ਅਰੰਭ ਹੋਵੇਗਾ। ਇਸ ਕੁਸ਼ਤੀ ਦੰਗਲ ਵਿੱਚ ਦੇਸ਼ ਵਿਦੇਸ਼ ਦੇ ਉੱਘੇ ਅਤੇ ਨਾਮੀ ਪਹਿਲਵਾਨ ਆਪਣੀ ਕੁਸ਼ਤੀ ਦੇ ਜੌਹਰ ਵਿਖਾਉਣਗੇ। ਗੁਰੂ ਕਾ ਲੰਗਰ ਇਨਾਂ ਸਮਾਗਮਾਂ ਵਿੱਚ ਅਤੁੱਟ ਵਰਤਾਇਆ ਜਾਵੇਗਾ ਜੀ।