ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖਮੀ

ਪੰਜਾਬ

ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਮੁਲਾਜ਼ਮਾਂ ਸਮੇਤ ਕਈ ਕਿਸਾਨ ਜ਼ਖਮੀ


ਬਠਿੰਡਾ, 12 ਨਵੰਬਰ,ਬੋਲੇ ਪੰਜਾਬ ਬਿਊਰੋ :


ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ, ਜਿਸ ‘ਚ ਪੁਲਿਸ ਮੁਲਾਜ਼ਮਾਂ ਸਮੇਤ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜਾਣਕਾਰੀ ਮੁਤਾਬਕ ਬਠਿੰਡਾ ਦੀ ਰਾਏਕੇ ਕਲਾਂ ਮੰਡੀ ‘ਚ ਕਿਸਾਨਾਂ ਨੇ ਫਸਲ ਖਰੀਦਣ ਆਏ ਪਨਗਰੇਨ ਦੇ ਇੰਸਪੈਕਟਰ ਨੂੰ ਬੰਧਕ ਬਣਾ ਲਿਆ, ਜਿਸ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮ ਉਸ ਨੂੰ ਛੁਡਾਉਣ ਲਈ ਪਹੁੰਚ ਗਈ।
ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨਾਲ ਕਿਸਾਨਾਂ ਦੀ ਝੜਪ ਹੋ ਗਈ ਅਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਝੜਪ ਹੋ ਗਈ, ਜਿਸ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਪੁਲਿਸ ਦੀ ਗੱਡੀ ਦੀ ਭੰਨਤੋੜ ਕੀਤੀ। ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।